ਅਲਬਰਟਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ

43
ਐਡਮਿੰਟਨ — ਅਲਬਰਟਾ ਸੂਬੇ ਦੇ ਹਾਈਵੇਅ 13 ‘ਤੇ ਇੱਕ ਐੱਸ. ਯੂ. ਵੀ. ਗੱਡੀ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ ‘ਚ ਪੰਜ ਲੋਕਾਂ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਅਲਬਰਟਾ ਦੇ ਅਮਿਸਕ ਕਸਬੇ ਦੇ ਰਹਿਣ ਵਾਲੇ ਸਨ। ਇਸ ਹਾਦਸੇ ‘ਚ ਐੱਸ. ਯੂ. ਵੀ. ਕਾਰ ਦੇ ਚਾਲਕ ਦੀ ਮੌਤ ਹੋ ਗਈ, ਜਦਕਿ ਉਸ ਦੇ ਪਰਿਵਾਰ ਦੇ ਬਾਕੀ 4 ਮੈਂਬਰਾਂ, ਜਿਹੜੇ ਕਿ ਹਾਦਸੇ ਸਮੇਂ ਕਾਰ ‘ਚ ਸਵਾਰ ਸਨ, ਨੂੰ ਹਸਪਤਾਲ ‘ਚ ਭਰਤੀ ਕਰਾਇਆ ਗਿਆ। ਇੱਥੇ ਉਨ੍ਹਾਂ ਨੇ ਵੀ ਕੁਝ ਸਮੇਂ ਬਾਅਦ ਦਮ ਤੋੜ ਦਿੱਤਾ। ਮ੍ਰਿਤਕਾਂ ਦੋ ਬੱਚੇ ਵੀ ਸ਼ਾਮਲ ਹਨ।
ਇਸ ਘਟਨਾ ਤੋਂ ਬਾਅਦ ਪੂਰੇ ਅਮਿਸਕ ਕਸਬੇ ‘ਚ ਸੋਗ ਦੀ ਲਹਿਰ ਦੌੜ ਗਈ। ਕਸਬੇ ਦੇ ਮੇਅਰ ਬਿੱਲ ਰੌਕ ਨੇ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਹਾਦਸੇ ਨੇ ਪੂਰੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਫਿਲਹਾਲ ਪੁਲਸ ਇਸ ਹਾਦਸੇ ਦੀ ਜਾਂਚ ਕਰ ਰਹੀ ਹੈ।