ਗੈਂਗਸਟਰ ਗਿਫਟੀ ਗ੍ਰਿਫਤਾਰ

ਅੰਮ੍ਰਿਤਸਰ – ਬੀਤੇ ਦਿਨੀਂ ਸਰੇਬਾਜ਼ਾਰ ਇਕ ਹਿੰਦੂ ਨੇਤਾ ਵਿਪਨ ਕੁਮਾਰ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੇ ਸਬੰਧ ‘ਚ ਲੋੜੀਂਦੇ ਇਕ ਗੈਂਗਸਟਰ ਜਸਪ੍ਰੀਤ ਸਿੰਘ ਗਿਫਟੀ ਨੂੰ ਸੀ. ਆਈ. ਏ. ਸਟਾਫ ਦੀ ਪੁਲਸ ਨੇ ਗ੍ਰਿਫਤਾਰ ਕਰਨ ਦੀ ਪੁਸ਼ਟੀ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ। ਪੁਲਸ ਵੱਲੋਂ ਇਸ ਗੈਂਗਸਟਰ ਨੂੰ 3 ਦਿਨ ਪਹਿਲਾਂ ਹੀ ਗ੍ਰਿਫਤਾਰ ਕਰਨ ਦੀ ਚਰਚਾ ਚੱਲ ਰਹੀ ਸੀ, ਪਰ ਪੁਲਸ ਨੇ ਇਸ ਦੀ ਗ੍ਰਿਫਤਾਰੀ ਸਬੰਧੀ ਪੁਸ਼ਟੀ ਕਰਨ ਤੋਂ ਇਨਕਾਰ ਕੀਤਾ ਸੀ। ਪੁਲਸ ਵੱਲੋਂ ਗਿਫਟੀ ਦੇ ਕਬਜ਼ੇ ‘ਚੋਂ ਇਕ ਦੇਸੀ ਪਿਸਤੌਲ, ਕਾਰਤੂਸ ਤੇ ਵਾਰਦਾਤ ਮੌਕੇ ਵਰਤਿਆ ਗਿਆ ਪਲਸਰ ਮੋਟਰਸਾਈਕਲ ਬਰਾਮਦ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ। ਉਧਰ ਵਿਪਨ ਹੱਤਿਆਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਸ਼ੁਭਮ ਤੇ ਸਾਰਜ ਮਿੰਟੂ ਜੋ ਅਜੇ ਤੱਕ ਪੁਲਸ ਦੀ ਪਹੁੰਚ ਤੋਂ ਦੂਰ ਦੱਸੇ ਜਾ ਰਹੇ ਹਨ, ਦੀ ਗ੍ਰਿਫਤਾਰੀ ਲਈ ਪੁਲਸ ਗਿਫਟੀ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ।

LEAVE A REPLY