ਸ਼੍ਰੋਮਣੀ ਕਮੇਟੀ ਦੇ ਬਜਟ ‘ਚ ਸਿੱਖੀ ਦੇ ਪ੍ਰਸਾਰ ਲਈ ਦਿੱਤੇ ਜਾਣਗੇ ਫੰਡ : ਪ੍ਰੋ. ਬਡੂੰਗਰ

101
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਕਹਿਣਾ ਹੈ ਕਿ  29 ਮਾਰਚ ਨੂੰ ਪੇਸ਼ ਹੋ ਜਾ ਰਹੇ ਕਮੇਟੀ ਦੇ ਬਜਟ ‘ਚ ਸਿੱਖਿਆ ਅਤੇ ਸਿੱਖੀ ਦੇ ਪ੍ਰਸਾਰ ਵੱਲ ਖਾਸ ਤਵੱਜੋਂ ਦਿੱਤੀ ਜਾਵੇਗੀ ਅਤੇ ਇਸ ਦੇ ਲਈ ਫੰਡ ਮੁਹੱਈਆ ਕਰਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਬਜਟ ਦੌਰਾਨ ਕਮੇਟੀ ਦੇ ਸਕੂਲਾਂ ਅਤੇ ਕਾਲਜਾਂ ਵੱਲ ਖਾਸ ਧਿਆਨ ਦਿੱਤਾ ਜਾਵੇਗਾ ਤਾਂ ਜੋ ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੋੜਿਆ ਜਾ ਸਕੇ ਅਤੇ ਇਸ ਤੋਂ ਇਲਾਵਾ ਅਧਿਆਪਕਾਂ ਦੀਆਂ ਤਨਖਾਹਾਂ ਦੇ ਮਸਲੇ ਵੀ ਹੱਲ ਹੋਣਗੇ। ਪ੍ਰੋ. ਬਡੂੰਗਰ ਇੱਥੇ ਗੁਰੂ ਨਾਨਕ ਕਾਲਜ ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਦਰਸ਼ਨ ਵਿਸ਼ੇ ‘ਤੇ ਕਰਵਾਏ ਗਏ ਇਕ ਸੈਮੀਨਾਰ ‘ਚ ਸ਼ਿਰੱਕਤ ਕਰਨ ਪੁੱਜੇ ਹੋਏ ਸਨ। ਇਸ ਮੌਕੇ ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਚਲਾਏ ਜਾ ਰਹੇ ਸਿੱਖਿਅਕ ਅਦਾਰਿਆਂ ‘ਚ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਚੰਗੀ ਸੇਧ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਚਲਾਈਆਂ ਜਾ ਰਹੀਆਂ ਸਿੱਖਿਅਕ ਸੰਸਥਾਵਾਂ ‘ਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਏ ਜਾ ਰਹੇ ਹਨ।