5 ਭੈਣਾਂ ਦੇ ਇਕਲੌਤੇ ਭਰਾ ਨੂੰ ਤੇਜ਼ ਰਫਤਾਰ ਬੱਸ ਨੇ ਕੁਚਲਿਆ

ਰਾਮਾਮੰਡੀ-ਹੁਸ਼ਿਆਰਪੁਰ ਰੋਡ ‘ਤੇ ਗਿੱਲ ਫਾਰਮ ਦੇ ਸਾਹਮਣੇ ਸ਼ੁੱਕਰਵਾਰ ਨੂੰ ਸਵੇਰੇ 10.30 ਵਜੇ ਹੋਏ ਇਕ ਦਰਦਨਾਕ ਹਾਦਸੇ ਵਿਚ ਹੁਸ਼ਿਆਰਪੁਰ ਜਾ ਰਹੀ ਦੋਆਬਾ ਕੰਪਨੀ ਦੀ ਤੇਜ਼ ਰਫਤਾਰ ਬੱਸ ਨੇ ਆਪਣੇ ਅੱਗੇ ਜਾ ਰਹੇ ਸਕੂਟਰੀ ਸਵਾਰ 22 ਸਾਲਾ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਉਹ ਉਸ ਬੱਸ ਦੇ ਅਗਲੇ ਟਾਇਰ ਦੇ ਹੇਠਾਂ ਆਉਣ ਨਾਲ ਬੁਰੀ ਤਰ੍ਹਾਂ ਕੁਚਲਿਆ ਗਿਆ ਤੇ ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਕੁਮਾਰ ਉਰਫ ਸਾਬੀ ਦੇ ਤੌਰ ‘ਤੇ ਹੋਈ ਹੈ ਜੋ 5 ਭੈਣਾਂ ਦਾ ਇਕਲੌਤਾ ਭਰਾ ਸੀ ਤੇ ਵੇਟਰ ਦਾ ਕੰਮ ਕਰਦਾ ਸੀ। ਹਾਦਸੇ ਸਮੇਂ ਉਹ ਨੰਗਲਸ਼ਾਮਾ ਚੌਕ ਵੱਲ ਕੰਮ ‘ਤੇ ਹੀ ਜਾ ਰਿਹਾ ਸੀ। ਲੋਕਾਂ ਦੀ ਭੀੜ ਨੇ ਬੱਸ ਨੂੰ ਵੀ ਰੋਕ ਲਿਆ ਅਤੇ ਥਾਣਾ ਰਾਮਾਮੰਡੀ ਦੀ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਥਾਣਾ ਰਾਮਾਮੰਡੀ ਦੇ ਏ. ਐੱਸ. ਆਈ. ਕੁਲਦੀਪ ਸਿੰਘ ਨੇ ਮ੍ਰਿਤਕ ਸਾਬੀ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕੀਤੀ ਅਤੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚ ਗਏ।

LEAVE A REPLY